Ang 53
1 ਭਾਈ ਰੇ ਸਾਚੀ ਸਤਿਗੁਰ ਸੇਵ ॥
2 ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥
3 ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥
4 ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥
5 ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥
6 ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥
7 ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥
8 ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥
9 ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥
10 ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥
11 ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥
12 ੴ ਸਤਿਗੁਰ ਪ੍ਰਸਾਦਿ ॥
13 ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
14 ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥
15 ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥
16 ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥
17 ਬਾਬਾ ਅਲਹੁ ਅਗਮ ਅਪਾਰੁ ॥
18 ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥
19 ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥
20 ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥
21 ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥
22 ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥
23 ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥
24 ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥
25 ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥
26 ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥
27 ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥
28 ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥
29 ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥
30 ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥
31 ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥
32 ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥
33 ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥
34 ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥
35 ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥
36 ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥
37 ਮਹਲਾ ੧ ॥
38 ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥