Ang 532
1 ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥
2 ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥
3 ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥
4 ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥
5 ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥
6 ਦੇਵਗੰਧਾਰੀ ਮਹਲਾ ੫ ॥
7 ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥
8 ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥
9 ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥
10 ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥
11 ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥
12 ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥
13 ਦੇਵਗੰਧਾਰੀ ਮਹਲਾ ੫ ॥
14 ਤੇਰਾ ਜਨੁ ਰਾਮ ਰਸਾਇਣਿ ਮਾਤਾ ॥
15 ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥
16 ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥
17 ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥
18 ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥
19 ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥
20 ਦੇਵਗੰਧਾਰੀ ਮਹਲਾ ੫ ॥
21 ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥
22 ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥
23 ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥
24 ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥
25 ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥
26 ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥
27 ਦੇਵਗੰਧਾਰੀ ਮਹਲਾ ੫ ॥
28 ਠਾਕੁਰ ਹੋਏ ਆਪਿ ਦਇਆਲ ॥
29 ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥
30 ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥
31 ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥
32 ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
33 ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥