Sri Guru Granth Sahib Ji

Ang 556

เปลี่ยนคำแปล

1 ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥

2 ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥

3 ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

4 ਮਃ ੩ ॥

5 ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥

6 ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥

7 ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥

8 ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥

9 ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

10 ਪਉੜੀ ॥

11 ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥

12 ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥

13 ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥

14 ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥

15 ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

16 ਸਲੋਕ ਮਃ ੧ ॥

17 ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥

18 ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥

19 ਮਃ ੧ ॥

20 ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥

21 ਨਾਰਦਿ ਕਹਿਆ ਸਿ ਪੂਜ ਕਰਾਂਹੀ ॥

22 ਅੰਧੇ ਗੁੰਗੇ ਅੰਧ ਅੰਧਾਰੁ ॥

23 ਪਾਥਰੁ ਲੇ ਪੂਜਹਿ ਮੁਗਧ ਗਵਾਰ ॥

24 ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥

25 ਪਉੜੀ ॥

26 ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥

27 ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥

28 ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥

29 ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥

30 ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥

31 ਸਲੋਕ ਮਃ ੩ ॥

32 ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥

33 ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥

34 ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥

35 ਮਃ ੩ ॥

36 ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥

37 ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥

38 ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥

39 ਪਉੜੀ ॥

40 ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥

41 ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥

42 ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥

43 ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥

44 ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์