Sri Guru Granth Sahib Ji

Ang 584

เปลี่ยนคำแปล

1 ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥

2 ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

3 ਵਡਹੰਸੁ ਮਃ ੩ ॥

4 ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥

5 ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥

6 ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥

7 ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥

8 ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥

9 ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

10 ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥

11 ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥

12 ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥

13 ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥

14 ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥

15 ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

16 ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥

17 ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥

18 ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥

19 ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥

20 ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥

21 ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

22 ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥

23 ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥

24 ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥

25 ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥

26 ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥

27 ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

28 ਵਡਹੰਸੁ ਮਹਲਾ ੩ ॥

29 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥

30 ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

31 ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥

32 ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

33 ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥

34 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

35 ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์