Ang 585
1 ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥
2 ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥
3 ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥
4 ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥
5 ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
6 ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥
7 ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥
8 ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥
9 ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥
10 ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥
11 ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
12 ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥
13 ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥
14 ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥
15 ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥
16 ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥
17 ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
18 ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ॥
19 ੴ ਸਤਿਗੁਰ ਪ੍ਰਸਾਦਿ ॥
20 ਸਲੋਕ ਮਃ ੩ ॥
21 ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥
22 ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥
23 ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥
24 ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
25 ਮਃ ੩ ॥
26 ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥
27 ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥
28 ਮਃ ੩ ॥
29 ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥
30 ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
31 ਪਉੜੀ ॥
32 ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥
33 ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥
34 ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥
35 ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥
36 ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥