Sri Guru Granth Sahib Ji

Ang 597

เปลี่ยนคำแปล

1 ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥

2 ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥

3 ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥

4 ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥

5 ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥

6 ਸੋਰਠਿ ਮਹਲਾ ੧ ॥

7 ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥

8 ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥

9 ਸਾਚੇ ਸਚਿਆਰ ਵਿਟਹੁ ਕੁਰਬਾਣੁ ॥

10 ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥

11 ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥

12 ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥

13 ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥

14 ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥

15 ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥

16 ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥

17 ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥

18 ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥

19 ਸੋਰਠਿ ਮਹਲਾ ੧ ॥

20 ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥

21 ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥

22 ਮਨ ਰੇ ਰਾਮ ਨਾਮ ਜਸੁ ਲੇਇ ॥

23 ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥

24 ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥

25 ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥

26 ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥

27 ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥

28 ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥

29 ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥

30 ਸੋਰਠਿ ਮਹਲਾ ੧ ॥

31 ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

32 ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

33 ਘਟਿ ਘਟਿ ਰਵਿ ਰਹਿਆ ਬਨਵਾਰੀ ॥

34 ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥

35 ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥

36 ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์