Ang 604
1 ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥
2 ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥
3 ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥
4 ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
5 ਸੋਰਠਿ ਮਹਲਾ ੩ ॥
6 ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥
7 ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥
8 ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥
9 ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥
10 ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥
11 ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥
12 ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥
13 ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥
14 ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥
15 ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥
16 ਸੋਰਠਿ ਮਹਲਾ ੪ ਘਰੁ ੧ ॥
17 ੴ ਸਤਿਗੁਰ ਪ੍ਰਸਾਦਿ ॥
18 ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥
19 ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥
20 ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥
21 ਜਪਿ ਮਨ ਹਰਿ ਹਰਿ ਨਾਮੁ ਸਲਾਹ ॥
22 ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥
23 ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥
24 ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥
25 ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥
26 ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥
27 ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥
28 ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥
29 ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥
30 ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥
31 ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
32 ਸੋਰਠਿ ਮਹਲਾ ੪ ਚਉਥਾ ॥
33 ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥
34 ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥