Ang 660
1 ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
4 ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
5 ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
6 ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
7 ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
8 ਦਇਆਲ ਤੇਰੈ ਨਾਮਿ ਤਰਾ ॥
9 ਸਦ ਕੁਰਬਾਣੈ ਜਾਉ ॥੧॥ ਰਹਾਉ ॥
10 ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
11 ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
12 ਤੁਧੁ ਬਾਝੁ ਪਿਆਰੇ ਕੇਵ ਰਹਾ ॥
13 ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
14 ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
15 ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
16 ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
17 ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
18 ਧਨਾਸਰੀ ਮਹਲਾ ੧ ॥
19 ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥
20 ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥
21 ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥
22 ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥
23 ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥
24 ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥
25 ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥
26 ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥
27 ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥