Ang 669
1 ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥
2 ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥
3 ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥
4 ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥
5 ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥
6 ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
7 ਧਨਾਸਰੀ ਮਹਲਾ ੪ ॥
8 ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥
9 ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥
10 ਮਨਿ ਜਪੀਐ ਹਰਿ ਜਗਦੀਸ ॥
11 ਮਿਲਿ ਸੰਗਤਿ ਸਾਧੂ ਮੀਤ ॥
12 ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥
13 ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥
14 ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
15 ਧਨਾਸਰੀ ਮਹਲਾ ੪ ॥
16 ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥
17 ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥
18 ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥
19 ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥
20 ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥
21 ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥
22 ਧਨਾਸਰੀ ਮਹਲਾ ੪ ॥
23 ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥
24 ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥
25 ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥
26 ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥
27 ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥
28 ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
29 ਧਨਾਸਰੀ ਮਹਲਾ ੪ ॥
30 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
31 ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥