Sri Guru Granth Sahib Ji

Ang 705

เปลี่ยนคำแปล

1 ਸਲੋਕੁ ॥

2 ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥

3 ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥

4 ਛੰਤੁ ॥

5 ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥

6 ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥

7 ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥

8 ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥

9 ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥

10 ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

11 ਜੈਤਸਰੀ ਛੰਤ ਮਃ ੫ ॥

12 ਪਾਧਾਣੂ ਸੰਸਾਰੁ ਗਾਰਬਿ ਅਟਿਆ ॥

13 ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥

14 ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥

15 ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥

16 ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥

17 ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥

18 ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥

19 ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥

20 ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥

21 ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥

22 ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥

23 ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥

24 ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥

25 ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥

26 ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥

27 ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥

28 ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥

29 ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥

30 ਚਰਨ ਕਮਲ ਸਰਣਾਇ ਨਾਨਕੁ ਆਇਆ ॥

31 ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥

32 ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥

33 ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥

34 ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥

35 ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥

36 ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ॥

37 ੴ ਸਤਿਗੁਰ ਪ੍ਰਸਾਦਿ ॥

38 ਸਲੋਕ ॥

39 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥

40 ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์