1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਟੋਡੀ ਮਹਲਾ ੪ ਘਰੁ ੧ ॥
3 ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
4 ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
5 ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
6 ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
7 ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
8 ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
9 ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
10 ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
11 ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
12 ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
13 ਟੋਡੀ ਮਹਲਾ ੫ ਘਰੁ ੧ ਦੁਪਦੇ ॥
14 ੴ ਸਤਿਗੁਰ ਪ੍ਰਸਾਦਿ ॥
15 ਸੰਤਨ ਅਵਰ ਨ ਕਾਹੂ ਜਾਨੀ ॥
16 ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
17 ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥
18 ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
19 ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥
20 ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
21 ਟੋਡੀ ਮਹਲਾ ੫ ॥
22 ਹਰਿ ਬਿਸਰਤ ਸਦਾ ਖੁਆਰੀ ॥
23 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥