Ang 740
1 ਸੂਹੀ ਮਹਲਾ ੫ ॥
2 ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
3 ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥
4 ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥
5 ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥
6 ਬਾਦਿਸਾਹ ਸਾਹ ਵਾਪਾਰੀ ਮਰਨਾ ॥
7 ਜੋ ਦੀਸੈ ਸੋ ਕਾਲਹਿ ਖਰਨਾ ॥੨॥
8 ਕੂੜੈ ਮੋਹਿ ਲਪਟਿ ਲਪਟਾਨਾ ॥
9 ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥
10 ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥
11 ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥
12 ਸੂਹੀ ਮਹਲਾ ੫ ॥
13 ਘਟ ਘਟ ਅੰਤਰਿ ਤੁਮਹਿ ਬਸਾਰੇ ॥
14 ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥
15 ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥
16 ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥
17 ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥
18 ਓਟ ਗਹੀ ਅਬ ਸਾਧ ਸੰਗਾਰੇ ॥੨॥
19 ਅਗਮ ਅਗੋਚਰੁ ਅਲਖ ਅਪਾਰੇ ॥
20 ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥
21 ਸੂਹੀ ਮਹਲਾ ੫ ॥
22 ਕਵਨ ਕਾਜ ਮਾਇਆ ਵਡਿਆਈ ॥
23 ਜਾ ਕਉ ਬਿਨਸਤ ਬਾਰ ਨ ਕਾਈ ॥੧॥
24 ਇਹੁ ਸੁਪਨਾ ਸੋਵਤ ਨਹੀ ਜਾਨੈ ॥
25 ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥
26 ਮਹਾ ਮੋਹਿ ਮੋਹਿਓ ਗਾਵਾਰਾ ॥
27 ਪੇਖਤ ਪੇਖਤ ਊਠਿ ਸਿਧਾਰਾ ॥੨॥
28 ਊਚ ਤੇ ਊਚ ਤਾ ਕਾ ਦਰਬਾਰਾ ॥
29 ਕਈ ਜੰਤ ਬਿਨਾਹਿ ਉਪਾਰਾ ॥੩॥
30 ਦੂਸਰ ਹੋਆ ਨਾ ਕੋ ਹੋਈ ॥
31 ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥
32 ਸੂਹੀ ਮਹਲਾ ੫ ॥
33 ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥
34 ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥
35 ਸੋ ਹਰਿ ਮੇਰਾ ਅੰਤਰਜਾਮੀ ॥
36 ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥
37 ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥
38 ਆਠ ਪਹਰ ਤੇਰੇ ਗੁਣ ਗਾਵਾ ॥੨॥
39 ਪੇਖਿ ਪੇਖਿ ਲੀਲਾ ਮਨਿ ਆਨੰਦਾ ॥
40 ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥
41 ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥
42 ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥
43 ਸੂਹੀ ਮਹਲਾ ੫ ॥
44 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥
45 ਰਸਨਾ ਜਾਪੁ ਜਪਉ ਬਨਵਾਰੀ ॥੧॥
46 ਸਫਲ ਮੂਰਤਿ ਦਰਸਨ ਬਲਿਹਾਰੀ ॥
47 ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
48 ਸਾਧਸੰਗਿ ਜਨਮ ਮਰਣ ਨਿਵਾਰੀ ॥
49 ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥
50 ਕਾਮ ਕ੍ਰੋਧ ਲੋਭ ਮੋਹ ਤਜਾਰੀ ॥
51 ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥
52 ਕਹੁ ਨਾਨਕ ਇਹੁ ਤਤੁ ਬੀਚਾਰੀ ॥
53 ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
54 ਸੂਹੀ ਮਹਲਾ ੫ ॥
55 ਲੋਭਿ ਮੋਹਿ ਮਗਨ ਅਪਰਾਧੀ ॥