Ang 75
1 ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥
2 ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥
3 ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥
4 ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥
5 ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥
6 ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥
7 ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥
8 ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥
9 ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥
10 ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥
11 ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥
12 ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥
13 ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥
14 ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥
15 ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥
16 ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥
17 ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥
18 ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥
19 ਸਿਰੀਰਾਗੁ ਮਹਲਾ ੧ ॥
20 ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥
21 ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥
22 ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥
23 ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥
24 ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥
25 ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥
26 ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥
27 ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥
28 ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥
29 ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥
30 ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥
31 ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥
32 ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥
33 ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥