Ang 756
1 ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥
2 ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥
3 ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥
4 ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥
5 ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥
6 ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥
7 ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥
8 ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥
9 ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥
10 ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥
11 ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥
12 ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥
13 ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥
14 ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥
15 ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥
16 ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨੑਿ ॥੨੫॥
17 ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥
18 ਸਚੁ ਵਣੰਜਹਿ ਗੁਰਸਬਦ ਸਿਉ ਲਾਹਾ ਨਾਮੁ ਲਏਨਿ ॥੨੬॥
19 ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥
20 ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥
21 ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮੑਾਲਿ ॥
22 ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥
23 ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥
24 ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥
25 ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥
26 ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥
27 ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥
28 ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥
29 ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥
30 ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥
31 ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥
32 ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥
33 ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥
34 ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
35 ਸੂਹੀ ਮਹਲਾ ੩ ॥
36 ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥
37 ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥
38 ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥