Ang 794
1 ਕਿਆ ਤੂ ਸੋਇਆ ਜਾਗੁ ਇਆਨਾ ॥
2 ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥
3 ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥
4 ਸਭ ਘਟ ਭੀਤਰਿ ਹਾਟੁ ਚਲਾਵੈ ॥
5 ਕਰਿ ਬੰਦਿਗੀ ਛਾਡਿ ਮੈ ਮੇਰਾ ॥
6 ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥
7 ਜਨਮੁ ਸਿਰਾਨੋ ਪੰਥੁ ਨ ਸਵਾਰਾ ॥
8 ਸਾਂਝ ਪਰੀ ਦਹ ਦਿਸ ਅੰਧਿਆਰਾ ॥
9 ਕਹਿ ਰਵਿਦਾਸ ਨਿਦਾਨਿ ਦਿਵਾਨੇ ॥
10 ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
11 ਸੂਹੀ ॥
12 ਊਚੇ ਮੰਦਰ ਸਾਲ ਰਸੋਈ ॥
13 ਏਕ ਘਰੀ ਫੁਨਿ ਰਹਨੁ ਨ ਹੋਈ ॥੧॥
14 ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥
15 ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥
16 ਭਾਈ ਬੰਧ ਕੁਟੰਬ ਸਹੇਰਾ ॥
17 ਓਇ ਭੀ ਲਾਗੇ ਕਾਢੁ ਸਵੇਰਾ ॥੨॥
18 ਘਰ ਕੀ ਨਾਰਿ ਉਰਹਿ ਤਨ ਲਾਗੀ ॥
19 ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥
20 ਕਹਿ ਰਵਿਦਾਸ ਸਭੈ ਜਗੁ ਲੂਟਿਆ ॥
21 ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥
22 ੴ ਸਤਿਗੁਰ ਪ੍ਰਸਾਦਿ ॥
23 ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥
24 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥
25 ਬਾਵਲਿ ਹੋਈ ਸੋ ਸਹੁ ਲੋਰਉ ॥
26 ਤੈ ਸਹਿ ਮਨ ਮਹਿ ਕੀਆ ਰੋਸੁ ॥
27 ਮੁਝੁ ਅਵਗਨ ਸਹ ਨਾਹੀ ਦੋਸੁ ॥੧॥
28 ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥
29 ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
30 ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥
31 ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
32 ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥
33 ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
34 ਵਿਧਣ ਖੂਹੀ ਮੁੰਧ ਇਕੇਲੀ ॥
35 ਨਾ ਕੋ ਸਾਥੀ ਨਾ ਕੋ ਬੇਲੀ ॥
36 ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥
37 ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
38 ਵਾਟ ਹਮਾਰੀ ਖਰੀ ਉਡੀਣੀ ॥
39 ਖੰਨਿਅਹੁ ਤਿਖੀ ਬਹੁਤੁ ਪਿਈਣੀ ॥
40 ਉਸੁ ਊਪਰਿ ਹੈ ਮਾਰਗੁ ਮੇਰਾ ॥
41 ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥
42 ਸੂਹੀ ਲਲਿਤ ॥
43 ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
44 ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
45 ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
46 ਇਕ ਆਪੀਨੑੈ ਪਤਲੀ ਸਹ ਕੇਰੇ ਬੋਲਾ ॥
47 ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
48 ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥
49 ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥