Ang 800
1 ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥
2 ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥
3 ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥
4 ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥
5 ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥
6 ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
7 ਬਿਲਾਵਲੁ ਮਹਲਾ ੪ ॥
8 ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
9 ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
10 ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
11 ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
12 ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥
13 ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
14 ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥
15 ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
16 ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥
17 ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
18 ਬਿਲਾਵਲੁ ਮਹਲਾ ੪ ॥
19 ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥
20 ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥
21 ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥
22 ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥
23 ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥
24 ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥
25 ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥
26 ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥
27 ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥
28 ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥
29 ੴ ਸਤਿਗੁਰ ਪ੍ਰਸਾਦਿ ॥
30 ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
31 ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥