Ang 806
1 ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥
2 ਸਾਧਸੰਗਿ ਨਾਨਕਿ ਰੰਗੁ ਮਾਣਿਆ ॥
3 ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥
4 ਬਿਲਾਵਲੁ ਮਹਲਾ ੫ ॥
5 ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥
6 ਹਰਿ ਹਰਿ ਨਾਮੁ ਜਪਤ ਨਰ ਜੀਵੇ ॥
7 ਮਰਿ ਖੁਆਰੁ ਸਾਕਤ ਨਰ ਥੀਵੇ ॥੧॥
8 ਰਾਮ ਨਾਮੁ ਹੋਆ ਰਖਵਾਰਾ ॥
9 ਝਖ ਮਾਰਉ ਸਾਕਤੁ ਵੇਚਾਰਾ ॥੨॥
10 ਨਿੰਦਾ ਕਰਿ ਕਰਿ ਪਚਹਿ ਘਨੇਰੇ ॥
11 ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥
12 ਕਹੁ ਨਾਨਕ ਜਪਹਿ ਜਨ ਨਾਮ ॥
13 ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
14 ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ॥
15 ੴ ਸਤਿਗੁਰ ਪ੍ਰਸਾਦਿ ॥
16 ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
17 ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
18 ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
19 ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
20 ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
21 ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥
22 ਬਿਲਾਵਲੁ ਮਹਲਾ ੫ ॥
23 ਚਰਨ ਕਮਲ ਪ੍ਰਭ ਹਿਰਦੈ ਧਿਆਏ ॥
24 ਰੋਗ ਗਏ ਸਗਲੇ ਸੁਖ ਪਾਏ ॥੧॥
25 ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥
26 ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥
27 ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥
28 ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥
29 ਬਿਲਾਵਲੁ ਮਹਲਾ ੫ ॥
30 ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
31 ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥
32 ਤਾਪ ਪਾਪ ਸੰਤਾਪ ਬਿਨਾਸੇ ॥
33 ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
34 ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
35 ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥
36 ਬਿਲਾਵਲੁ ਮਹਲਾ ੫ ॥
37 ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥
38 ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥
39 ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥
40 ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥
41 ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥
42 ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥
43 ਬਿਲਾਵਲੁ ਮਹਲਾ ੫ ॥
44 ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ ॥
45 ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥
46 ਕਾਰਜੁ ਸਤਿਗੁਰਿ ਆਪਿ ਸਵਾਰਿਆ ॥