Sri Guru Granth Sahib Ji

Ang 816

เปลี่ยนคำแปล

1 ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥

2 ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥

3 ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥

4 ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥

5 ਬਿਲਾਵਲੁ ਮਹਲਾ ੫ ॥

6 ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥

7 ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥

8 ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥

9 ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥

10 ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥

11 ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥

12 ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥

13 ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥

14 ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥

15 ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥

16 ਬਿਲਾਵਲੁ ਮਹਲਾ ੫ ॥

17 ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥

18 ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥

19 ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥

20 ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥

21 ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥

22 ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥

23 ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥

24 ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥

25 ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥

26 ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥

27 ਬਿਲਾਵਲੁ ਮਹਲਾ ੫ ॥

28 ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥

29 ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥

30 ਖਾਤ ਖਰਚਤ ਨਿਬਹਤ ਰਹੈ ਗੁਰਸਬਦੁ ਅਖੂਟ ॥

31 ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥

32 ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥

33 ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥

34 ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥

35 ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥

36 ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥

37 ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥

38 ਬਿਲਾਵਲੁ ਮਹਲਾ ੫ ॥

39 ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥

40 ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥

41 ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥

42 ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์