Ang 829
1 ਬਿਲਾਵਲੁ ਮਹਲਾ ੫ ॥
2 ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥
3 ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥
4 ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥
5 ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥
6 ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥
7 ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
8 ਬਿਲਾਵਲੁ ਮਹਲਾ ੫ ॥
9 ਆਗੈ ਪਾਛੈ ਕੁਸਲੁ ਭਇਆ ॥
10 ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥
11 ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥
12 ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥
13 ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥
14 ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
15 ਬਿਲਾਵਲੁ ਮਹਲਾ ੫ ॥
16 ਬਿਨੁ ਭੈ ਭਗਤੀ ਤਰਨੁ ਕੈਸੇ ॥
17 ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥
18 ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥
19 ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥
20 ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥
21 ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥
22 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ॥
23 ੴ ਸਤਿਗੁਰ ਪ੍ਰਸਾਦਿ ॥
24 ਆਪਹਿ ਮੇਲਿ ਲਏ ॥
25 ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥
26 ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥
27 ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥
28 ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥
29 ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥
30 ਬਿਲਾਵਲੁ ਮਹਲਾ ੫ ॥
31 ਜੀਵਉ ਨਾਮੁ ਸੁਨੀ ॥
32 ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
33 ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥
34 ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥