Ang 830
1 ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
2 ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
3 ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ॥
4 ੴ ਸਤਿਗੁਰ ਪ੍ਰਸਾਦਿ ॥
5 ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
6 ਉਡੀਨੀ ਉਡੀਨੀ ਉਡੀਨੀ ॥
7 ਕਬ ਘਰਿ ਆਵੈ ਰੀ ॥੧॥ ਰਹਾਉ ॥
8 ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
9 ਲਾਲਨੁ ਮੋਹਿ ਮਿਲਾਵਹੁ ॥
10 ਕਬ ਘਰਿ ਆਵੈ ਰੀ ॥੧॥
11 ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
12 ਤਬ ਰਸ ਮੰਗਲ ਗੁਨ ਗਾਵਹੁ ॥
13 ਆਨਦ ਰੂਪ ਧਿਆਵਹੁ ॥
14 ਨਾਨਕੁ ਦੁਆਰੈ ਆਇਓ ॥
15 ਤਉ ਮੈ ਲਾਲਨੁ ਪਾਇਓ ਰੀ ॥੨॥
16 ਮੋਹਨ ਰੂਪੁ ਦਿਖਾਵੈ ॥
17 ਅਬ ਮੋਹਿ ਨੀਦ ਸੁਹਾਵੈ ॥
18 ਸਭ ਮੇਰੀ ਤਿਖਾ ਬੁਝਾਨੀ ॥
19 ਅਬ ਮੈ ਸਹਜਿ ਸਮਾਨੀ ॥
20 ਮੀਠੀ ਪਿਰਹਿ ਕਹਾਨੀ ॥
21 ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
22 ਬਿਲਾਵਲੁ ਮਹਲਾ ੫ ॥
23 ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥
24 ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥
25 ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥
26 ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥
27 ਅਨ ਤੇ ਟੂਟੀਐ ਰਿਖ ਤੇ ਛੂਟੀਐ ॥
28 ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥
29 ਅਨ ਨਾਹੀ ਨਾਹੀ ਰੇ ॥
30 ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
31 ਰਾਗੁ ਬਿਲਾਵਲੁ ਮਹਲਾ ੯ ਦੁਪਦੇ ॥
32 ੴ ਸਤਿਗੁਰ ਪ੍ਰਸਾਦਿ ॥
33 ਦੁਖ ਹਰਤਾ ਹਰਿ ਨਾਮੁ ਪਛਾਨੋ ॥
34 ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
35 ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥
36 ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
37 ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥
38 ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
39 ਬਿਲਾਵਲੁ ਮਹਲਾ ੯ ॥
40 ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥
41 ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
42 ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥