Ang 831
1 ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
2 ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
3 ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
4 ਬਿਲਾਵਲੁ ਮਹਲਾ ੯ ॥
5 ਜਾ ਮੈ ਭਜਨੁ ਰਾਮ ਕੋ ਨਾਹੀ ॥
6 ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥
7 ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥
8 ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥
9 ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥
10 ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥
11 ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥
12 ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
13 ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ॥
14 ੴ ਸਤਿਗੁਰ ਪ੍ਰਸਾਦਿ ॥
15 ਨਿਕਟਿ ਵਸੈ ਦੇਖੈ ਸਭੁ ਸੋਈ ॥
16 ਗੁਰਮੁਖਿ ਵਿਰਲਾ ਬੂਝੈ ਕੋਈ ॥
17 ਵਿਣੁ ਭੈ ਪਇਐ ਭਗਤਿ ਨ ਹੋਈ ॥
18 ਸਬਦਿ ਰਤੇ ਸਦਾ ਸੁਖੁ ਹੋਈ ॥੧॥
19 ਐਸਾ ਗਿਆਨੁ ਪਦਾਰਥੁ ਨਾਮੁ ॥
20 ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥
21 ਗਿਆਨੁ ਗਿਆਨੁ ਕਥੈ ਸਭੁ ਕੋਈ ॥
22 ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥
23 ਕਥਿ ਕਹਣੈ ਤੇ ਰਹੈ ਨ ਕੋਈ ॥
24 ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥
25 ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥
26 ਸਾਚੀ ਰਹਤ ਸਾਚਾ ਮਨਿ ਸੋਈ ॥
27 ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥
28 ਨਾਵਹੁ ਭੂਲੇ ਥਾਉ ਨ ਕੋਈ ॥੩॥
29 ਮਨੁ ਮਾਇਆ ਬੰਧਿਓ ਸਰ ਜਾਲਿ ॥
30 ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥
31 ਜੋ ਆਂਜੈ ਸੋ ਦੀਸੈ ਕਾਲਿ ॥
32 ਕਾਰਜੁ ਸੀਧੋ ਰਿਦੈ ਸਮੑਾਲਿ ॥੪॥
33 ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥
34 ਮਨਮੁਖਿ ਹਉਮੈ ਪਤਿ ਗਵਾਈ ॥
35 ਆਪੇ ਕਰਤੈ ਭਗਤਿ ਕਰਾਈ ॥
36 ਗੁਰਮੁਖਿ ਆਪੇ ਦੇ ਵਡਿਆਈ ॥੫॥
37 ਰੈਣਿ ਅੰਧਾਰੀ ਨਿਰਮਲ ਜੋਤਿ ॥
38 ਨਾਮ ਬਿਨਾ ਝੂਠੇ ਕੁਚਲ ਕਛੋਤਿ ॥
39 ਬੇਦੁ ਪੁਕਾਰੈ ਭਗਤਿ ਸਰੋਤਿ ॥
40 ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
41 ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥
42 ਗੁਰਮੁਖਿ ਸਾਂਤਿ ਊਤਮ ਕਰਾਮੰ ॥
43 ਮਨਮੁਖਿ ਜੋਨੀ ਦੂਖ ਸਹਾਮੰ ॥
44 ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥
45 ਮੰਨੇ ਨਾਮੁ ਸਚੀ ਪਤਿ ਪੂਜਾ ॥
46 ਕਿਸੁ ਵੇਖਾ ਨਾਹੀ ਕੋ ਦੂਜਾ ॥
47 ਦੇਖਿ ਕਹਉ ਭਾਵੈ ਮਨਿ ਸੋਇ ॥
48 ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥