Ang 843
1 ਮਨਮੁਖ ਮੁਏ ਅਪਣਾ ਜਨਮੁ ਖੋਇ ॥
2 ਸਤਿਗੁਰੁ ਸੇਵੇ ਭਰਮੁ ਚੁਕਾਏ ॥
3 ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
4 ਆਪੇ ਪੂਰਾ ਕਰੇ ਸੁ ਹੋਇ ॥
5 ਏਹਿ ਥਿਤੀ ਵਾਰ ਦੂਜਾ ਦੋਇ ॥
6 ਸਤਿਗੁਰ ਬਾਝਹੁ ਅੰਧੁ ਗੁਬਾਰੁ ॥
7 ਥਿਤੀ ਵਾਰ ਸੇਵਹਿ ਮੁਗਧ ਗਵਾਰ ॥
8 ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥
9 ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
10 ਬਿਲਾਵਲੁ ਮਹਲਾ ੧ ਛੰਤ ਦਖਣੀ ॥
11 ੴ ਸਤਿਗੁਰ ਪ੍ਰਸਾਦਿ ॥
12 ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
13 ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥
14 ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥
15 ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
16 ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥
17 ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
18 ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥
19 ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥
20 ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥
21 ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥
22 ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥
23 ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥
24 ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥
25 ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥
26 ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥
27 ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥
28 ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥
29 ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
30 ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥
31 ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥
32 ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥
33 ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥
34 ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥
35 ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
36 ਬਿਲਾਵਲੁ ਮਹਲਾ ੧ ॥
37 ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
38 ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
39 ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
40 ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥