Ang 925
1 ਰਾਮਕਲੀ ਮਹਲਾ ੫ ॥
2 ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥
3 ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥
4 ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥
5 ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥
6 ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥
7 ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥
8 ਚਰਨ ਕਮਲ ਆਧਾਰੁ ਜਨ ਕਾ ਆਸਰਾ ॥
9 ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥
10 ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥
11 ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥
12 ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥
13 ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥
14 ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥
15 ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥
16 ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥
17 ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥
18 ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥
19 ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥
20 ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥
21 ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥
22 ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥
23 ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥
24 ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥
25 ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥
26 ਰਾਮਕਲੀ ਮਹਲਾ ੫ ॥
27 ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥
28 ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥
29 ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥
30 ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥
31 ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥
32 ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥
33 ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥
34 ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥
35 ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥
36 ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥
37 ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥