Ang 929
1 ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥
2 ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥
3 ਛੰਤੁ ॥
4 ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥
5 ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥
6 ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥
7 ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥
8 ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥
9 ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
10 ਸਲੋਕ ॥
11 ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥
12 ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥
13 ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥
14 ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥
15 ਛੰਤੁ ॥
16 ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥
17 ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥
18 ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥
19 ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥
20 ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥
21 ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
22 ਸਲੋਕ ॥
23 ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥
24 ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
25 ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥
26 ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
27 ਛੰਤੁ ॥
28 ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥
29 ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥
30 ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥
31 ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥
32 ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥
33 ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
34 ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ॥
35 ੴ ਸਤਿਗੁਰ ਪ੍ਰਸਾਦਿ ॥
36 ਓਅੰਕਾਰਿ ਬ੍ਰਹਮਾ ਉਤਪਤਿ ॥
37 ਓਅੰਕਾਰੁ ਕੀਆ ਜਿਨਿ ਚਿਤਿ ॥
38 ਓਅੰਕਾਰਿ ਸੈਲ ਜੁਗ ਭਏ ॥
39 ਓਅੰਕਾਰਿ ਬੇਦ ਨਿਰਮਏ ॥