Ang 935
1 ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥
2 ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥
3 ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥
4 ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥
5 ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥
6 ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥
7 ਪਾਪੁ ਬੁਰਾ ਪਾਪੀ ਕਉ ਪਿਆਰਾ ॥
8 ਪਾਪਿ ਲਦੇ ਪਾਪੇ ਪਾਸਾਰਾ ॥
9 ਪਰਹਰਿ ਪਾਪੁ ਪਛਾਣੈ ਆਪੁ ॥
10 ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥
11 ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥
12 ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥
13 ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥
14 ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥
15 ਫਿਰਿ ਫਿਰਿ ਫਾਹੀ ਫਾਸੈ ਕਊਆ ॥
16 ਫਿਰਿ ਪਛੁਤਾਨਾ ਅਬ ਕਿਆ ਹੂਆ ॥
17 ਫਾਥਾ ਚੋਗ ਚੁਗੈ ਨਹੀ ਬੂਝੈ ॥
18 ਸਤਗੁਰੁ ਮਿਲੈ ਤ ਆਖੀ ਸੂਝੈ ॥
19 ਜਿਉ ਮਛੁਲੀ ਫਾਥੀ ਜਮ ਜਾਲਿ ॥
20 ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥
21 ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥
22 ਇਕ ਰੰਗਿ ਰਚੈ ਰਹੈ ਲਿਵ ਲਾਇ ॥
23 ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥
24 ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥
25 ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥
26 ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥
27 ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥
28 ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥
29 ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥
30 ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥
31 ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥
32 ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥
33 ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥
34 ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥
35 ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥
36 ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥
37 ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥
38 ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥
39 ਗੁਰ ਪਰਸਾਦੀ ਆਪੋ ਚੀਨੑੈ ਜੀਵਤਿਆ ਇਵ ਮਰੀਐ ॥੪੧॥
40 ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥
41 ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥
42 ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥
43 ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥