Sri Guru Granth Sahib Ji

Ang 96

เปลี่ยนคำแปล

1 ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥

2 ਜਾਇ ਪੁਛਾ ਜਨ ਹਰਿ ਕੀ ਬਾਤਾ ॥

3 ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥

4 ਸਤਿਗੁਰ ਦਾਤੈ ਨਾਮੁ ਦਿੜਾਇਆ ॥

5 ਵਡਭਾਗੀ ਗੁਰ ਦਰਸਨੁ ਪਾਇਆ ॥

6 ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥

7 ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥

8 ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥

9 ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥

10 ਮਾਝ ਮਹਲਾ ੪ ॥

11 ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥

12 ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥

13 ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥

14 ਜਹ ਜਹ ਦੇਖਾ ਤਹ ਤਹ ਸੁਆਮੀ ॥

15 ਤੂ ਘਟਿ ਘਟਿ ਰਵਿਆ ਅੰਤਰਜਾਮੀ ॥

16 ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥

17 ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥

18 ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥

19 ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥

20 ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥

21 ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥

22 ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥

23 ਸਤ ਚਉਪਦੇ ਮਹਲੇ ਚਉਥੇ ਕੇ ॥

24 ਮਾਝ ਮਹਲਾ ੫ ਚਉਪਦੇ ਘਰੁ ੧ ॥

25 ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥

26 ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥

27 ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥

28 ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥

29 ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥

30 ਚਿਰੁ ਹੋਆ ਦੇਖੇ ਸਾਰਿੰਗਪਾਣੀ ॥

31 ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥

32 ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥

33 ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥

34 ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์