Ang 964
1 ਪਉੜੀ ॥
2 ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥
3 ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥
4 ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥
5 ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥
6 ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥
7 ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥
8 ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥
9 ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥
10 ਸਲੋਕ ਮਃ ੫ ॥
11 ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥
12 ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥
13 ਮਃ ੫ ॥
14 ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥
15 ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥
16 ਪਉੜੀ ॥
17 ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥
18 ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥
19 ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥
20 ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥
21 ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥
22 ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥
23 ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥
24 ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥
25 ਸਲੋਕ ਮਃ ੫ ॥
26 ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥
27 ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥
28 ਮਃ ੫ ॥
29 ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥
30 ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥
31 ਪਉੜੀ ॥
32 ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
33 ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
34 ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥
35 ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥
36 ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥
37 ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥
38 ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥
39 ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥
40 ਸਲੋਕ ਮਃ ੫ ॥
41 ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥
42 ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥
43 ਮਃ ੫ ॥
44 ਹਠ ਮੰਝਾਹੂ ਮੈ ਮਾਣਕੁ ਲਧਾ ॥
45 ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥
46 ਢੂੰਢ ਵਞਾਈ ਥੀਆ ਥਿਤਾ ॥
47 ਜਨਮੁ ਪਦਾਰਥੁ ਨਾਨਕ ਜਿਤਾ ॥੨॥
48 ਪਉੜੀ ॥
49 ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥
50 ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥
51 ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥