Ang 116
1 ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥
2 ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥
3 ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥
4 ਸਚਾ ਸਾਹਿਬੁ ਮੈ ਅਤਿ ਪਿਆਰਾ ॥
5 ਪੂਰੇ ਗੁਰ ਕੈ ਸਬਦਿ ਅਧਾਰਾ ॥
6 ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥
7 ਮਾਝ ਮਹਲਾ ੩ ॥
8 ਤੇਰੀਆ ਖਾਣੀ ਤੇਰੀਆ ਬਾਣੀ ॥
9 ਬਿਨੁ ਨਾਵੈ ਸਭ ਭਰਮਿ ਭੁਲਾਣੀ ॥
10 ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥
11 ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥
12 ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥
13 ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥
14 ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥
15 ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥
16 ਇਹੁ ਮਨੁ ਮੈਲਾ ਇਕੁ ਨ ਧਿਆਏ ॥
17 ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥
18 ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥
19 ਸਤਿਗੁਰੁ ਸੇਵੇ ਤਾ ਮਲੁ ਜਾਏ ॥
20 ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥
21 ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥
22 ਬਾਝੁ ਗੁਰੂ ਹੈ ਅੰਧ ਗੁਬਾਰਾ ॥
23 ਅਗਿਆਨੀ ਅੰਧਾ ਅੰਧੁ ਅੰਧਾਰਾ ॥
24 ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥
25 ਮੁਕਤੇ ਸੇਵੇ ਮੁਕਤਾ ਹੋਵੈ ॥
26 ਹਉਮੈ ਮਮਤਾ ਸਬਦੇ ਖੋਵੈ ॥
27 ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥
28 ਆਪੇ ਬਖਸੇ ਮੇਲਿ ਮਿਲਾਏ ॥
29 ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥
30 ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥
31 ਸਦਾ ਹਜੂਰਿ ਦੂਰਿ ਨ ਜਾਣਹੁ ॥
32 ਗੁਰਸਬਦੀ ਹਰਿ ਅੰਤਰਿ ਪਛਾਣਹੁ ॥
33 ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥
34 ਮਾਝ ਮਹਲਾ ੩ ॥
35 ਐਥੈ ਸਾਚੇ ਸੁ ਆਗੈ ਸਾਚੇ ॥
36 ਮਨੁ ਸਚਾ ਸਚੈ ਸਬਦਿ ਰਾਚੇ ॥
37 ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥
38 ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥
39 ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥
40 ਪੰਡਿਤ ਪੜਹਿ ਸਾਦੁ ਨ ਪਾਵਹਿ ॥
41 ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥
42 ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥
43 ਸਤਿਗੁਰੁ ਮਿਲੈ ਤਾ ਤਤੁ ਪਾਏ ॥
44 ਹਰਿ ਕਾ ਨਾਮੁ ਮੰਨਿ ਵਸਾਏ ॥