1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਜੈਜਾਵੰਤੀ ਮਹਲਾ ੯ ॥
3 ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
4 ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥
5 ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥
6 ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥
7 ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥
8 ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥
9 ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥
10 ਜੈਜਾਵੰਤੀ ਮਹਲਾ ੯ ॥
11 ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
12 ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥
13 ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
14 ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥
15 ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
16 ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥
17 ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥
18 ਜੈਜਾਵੰਤੀ ਮਹਲਾ ੯ ॥
19 ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥
20 ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥
21 ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥
22 ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥
23 ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥
24 ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥
25 ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥
26 ਜੈਜਾਵੰਤੀ ਮਹਲਾ ੯ ॥
27 ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
28 ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥
29 ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥