Ang 180
1 ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥
2 ਬਹੁਰਿ ਬਹੁਰਿ ਉਆਹੂ ਲਪਟੇਰਾ ॥
3 ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥
4 ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
5 ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥
6 ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
7 ਜੋ ਭਲਾਈ ਸੋ ਬੁਰਾ ਜਾਨੈ ॥
8 ਸਾਚੁ ਕਹੈ ਸੋ ਬਿਖੈ ਸਮਾਨੈ ॥
9 ਜਾਣੈ ਨਾਹੀ ਜੀਤ ਅਰੁ ਹਾਰ ॥
10 ਇਹੁ ਵਲੇਵਾ ਸਾਕਤ ਸੰਸਾਰ ॥੨॥
11 ਜੋ ਹਲਾਹਲ ਸੋ ਪੀਵੈ ਬਉਰਾ ॥
12 ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
13 ਸਾਧਸੰਗ ਕੈ ਨਾਹੀ ਨੇਰਿ ॥
14 ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
15 ਏਕੈ ਜਾਲਿ ਫਹਾਏ ਪੰਖੀ ॥
16 ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥
17 ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥
18 ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥
19 ਗਉੜੀ ਗੁਆਰੇਰੀ ਮਹਲਾ ੫ ॥
20 ਤਉ ਕਿਰਪਾ ਤੇ ਮਾਰਗੁ ਪਾਈਐ ॥
21 ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥
22 ਪ੍ਰਭ ਕਿਰਪਾ ਤੇ ਬੰਧਨ ਛੁਟੈ ॥
23 ਤਉ ਕਿਰਪਾ ਤੇ ਹਉਮੈ ਤੁਟੈ ॥੧॥
24 ਤੁਮ ਲਾਵਹੁ ਤਉ ਲਾਗਹ ਸੇਵ ॥
25 ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥
26 ਤੁਧੁ ਭਾਵੈ ਤਾ ਗਾਵਾ ਬਾਣੀ ॥
27 ਤੁਧੁ ਭਾਵੈ ਤਾ ਸਚੁ ਵਖਾਣੀ ॥
28 ਤੁਧੁ ਭਾਵੈ ਤਾ ਸਤਿਗੁਰ ਮਇਆ ॥
29 ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥
30 ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥
31 ਜੋ ਤੁਧੁ ਭਾਵੈ ਸੋ ਸਚੁ ਧਰਮਾ ॥
32 ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥
33 ਤੂੰ ਸਾਹਿਬੁ ਸੇਵਕ ਅਰਦਾਸਿ ॥੩॥
34 ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥
35 ਸਰਬ ਸੁਖਾ ਪਾਵਉ ਸਤਸੰਗਿ ॥
36 ਨਾਮਿ ਤੇਰੈ ਰਹੈ ਮਨੁ ਰਾਤਾ ॥
37 ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥
38 ਗਉੜੀ ਗੁਆਰੇਰੀ ਮਹਲਾ ੫ ॥
39 ਆਨ ਰਸਾ ਜੇਤੇ ਤੈ ਚਾਖੇ ॥
40 ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥
41 ਹਰਿ ਰਸ ਕਾ ਤੂੰ ਚਾਖਹਿ ਸਾਦੁ ॥
42 ਚਾਖਤ ਹੋਇ ਰਹਹਿ ਬਿਸਮਾਦੁ ॥੧॥
43 ਅੰਮ੍ਰਿਤੁ ਰਸਨਾ ਪੀਉ ਪਿਆਰੀ ॥
44 ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥
45 ਹੇ ਜਿਹਵੇ ਤੂੰ ਰਾਮ ਗੁਣ ਗਾਉ ॥
46 ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥
47 ਆਨ ਨ ਸੁਨੀਐ ਕਤਹੂੰ ਜਾਈਐ ॥
48 ਸਾਧਸੰਗਤਿ ਵਡਭਾਗੀ ਪਾਈਐ ॥੨॥
49 ਆਠ ਪਹਰ ਜਿਹਵੇ ਆਰਾਧਿ ॥
50 ਪਾਰਬ੍ਰਹਮ ਠਾਕੁਰ ਆਗਾਧਿ ॥
51 ਈਹਾ ਊਹਾ ਸਦਾ ਸੁਹੇਲੀ ॥
52 ਹਰਿ ਗੁਣ ਗਾਵਤ ਰਸਨ ਅਮੋਲੀ ॥੩॥
53 ਬਨਸਪਤਿ ਮਉਲੀ ਫਲ ਫੁਲ ਪੇਡੇ ॥
54 ਇਹ ਰਸ ਰਾਤੀ ਬਹੁਰਿ ਨ ਛੋਡੇ ॥
55 ਆਨ ਨ ਰਸ ਕਸ ਲਵੈ ਨ ਲਾਈ ॥
56 ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥
57 ਗਉੜੀ ਗੁਆਰੇਰੀ ਮਹਲਾ ੫ ॥
58 ਮਨੁ ਮੰਦਰੁ ਤਨੁ ਸਾਜੀ ਬਾਰਿ ॥