Sri Guru Granth Sahib Ji

Ang 272

Çeviriyi değiştir

1 ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

2 ਸਾਧ ਕੈ ਸੰਗਿ ਨਹੀ ਕਛੁ ਘਾਲ ॥

3 ਦਰਸਨੁ ਭੇਟਤ ਹੋਤ ਨਿਹਾਲ ॥

4 ਸਾਧ ਕੈ ਸੰਗਿ ਕਲੂਖਤ ਹਰੈ ॥

5 ਸਾਧ ਕੈ ਸੰਗਿ ਨਰਕ ਪਰਹਰੈ ॥

6 ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥

7 ਸਾਧਸੰਗਿ ਬਿਛੁਰਤ ਹਰਿ ਮੇਲਾ ॥

8 ਜੋ ਇਛੈ ਸੋਈ ਫਲੁ ਪਾਵੈ ॥

9 ਸਾਧ ਕੈ ਸੰਗਿ ਨ ਬਿਰਥਾ ਜਾਵੈ ॥

10 ਪਾਰਬ੍ਰਹਮੁ ਸਾਧ ਰਿਦ ਬਸੈ ॥

11 ਨਾਨਕ ਉਧਰੈ ਸਾਧ ਸੁਨਿ ਰਸੈ ॥੬॥

12 ਸਾਧ ਕੈ ਸੰਗਿ ਸੁਨਉ ਹਰਿ ਨਾਉ ॥

13 ਸਾਧਸੰਗਿ ਹਰਿ ਕੇ ਗੁਨ ਗਾਉ ॥

14 ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥

15 ਸਾਧਸੰਗਿ ਸਰਪਰ ਨਿਸਤਰੈ ॥

16 ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥

17 ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥

18 ਸਾਧਸੰਗਿ ਭਏ ਆਗਿਆਕਾਰੀ ॥

19 ਸਾਧਸੰਗਿ ਗਤਿ ਭਈ ਹਮਾਰੀ ॥

20 ਸਾਧ ਕੈ ਸੰਗਿ ਮਿਟੇ ਸਭਿ ਰੋਗ ॥

21 ਨਾਨਕ ਸਾਧ ਭੇਟੇ ਸੰਜੋਗ ॥੭॥

22 ਸਾਧ ਕੀ ਮਹਿਮਾ ਬੇਦ ਨ ਜਾਨਹਿ ॥

23 ਜੇਤਾ ਸੁਨਹਿ ਤੇਤਾ ਬਖਿਆਨਹਿ ॥

24 ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥

25 ਸਾਧ ਕੀ ਉਪਮਾ ਰਹੀ ਭਰਪੂਰਿ ॥

26 ਸਾਧ ਕੀ ਸੋਭਾ ਕਾ ਨਾਹੀ ਅੰਤ ॥

27 ਸਾਧ ਕੀ ਸੋਭਾ ਸਦਾ ਬੇਅੰਤ ॥

28 ਸਾਧ ਕੀ ਸੋਭਾ ਊਚ ਤੇ ਊਚੀ ॥

29 ਸਾਧ ਕੀ ਸੋਭਾ ਮੂਚ ਤੇ ਮੂਚੀ ॥

30 ਸਾਧ ਕੀ ਸੋਭਾ ਸਾਧ ਬਨਿ ਆਈ ॥

31 ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

32 ਸਲੋਕੁ ॥

33 ਮਨਿ ਸਾਚਾ ਮੁਖਿ ਸਾਚਾ ਸੋਇ ॥

34 ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥

35 ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥

36 ਅਸਟਪਦੀ ॥

37 ਬ੍ਰਹਮ ਗਿਆਨੀ ਸਦਾ ਨਿਰਲੇਪ ॥

38 ਜੈਸੇ ਜਲ ਮਹਿ ਕਮਲ ਅਲੇਪ ॥

39 ਬ੍ਰਹਮ ਗਿਆਨੀ ਸਦਾ ਨਿਰਦੋਖ ॥

40 ਜੈਸੇ ਸੂਰੁ ਸਰਬ ਕਉ ਸੋਖ ॥

41 ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥

42 ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥

43 ਬ੍ਰਹਮ ਗਿਆਨੀ ਕੈ ਧੀਰਜੁ ਏਕ ॥

44 ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥

45 ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥

46 ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

47 ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥

48 ਜੈਸੇ ਮੈਲੁ ਨ ਲਾਗੈ ਜਲਾ ॥

49 ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥

50 ਜੈਸੇ ਧਰ ਊਪਰਿ ਆਕਾਸੁ ॥

51 ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥

52 ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥

53 ਬ੍ਰਹਮ ਗਿਆਨੀ ਊਚ ਤੇ ਊਚਾ ॥

54 ਮਨਿ ਅਪਨੈ ਹੈ ਸਭ ਤੇ ਨੀਚਾ ॥

55 ਬ੍ਰਹਮ ਗਿਆਨੀ ਸੇ ਜਨ ਭਏ ॥

56 ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥

57 ਬ੍ਰਹਮ ਗਿਆਨੀ ਸਗਲ ਕੀ ਰੀਨਾ ॥

58 ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥

59 ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥

60 ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥

61 ਬ੍ਰਹਮ ਗਿਆਨੀ ਸਦਾ ਸਮਦਰਸੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Sürüm: Shabad OS database v5.0.0-next.0. Kaynak

Sri Guru Granth Sahib Ji, 1,430 Angs in Gurmukhi.

Shabad OS bu Gurmukhi metni kamu malı olarak tanımlar. Bu, gönüllülerinin beyanıdır, hukuki veya dini bir karar değildir. SGPC, Akal Takht ve diğer Sih kuruluşları bu uygulamayı incelemedi veya onaylamadı; uygulama hiçbir Sih kurumundan da gelmiyor. İbadet veya paath için bir saroop'u ya da sangat'ınızın güvendiği bir kaynağı izleyin.

Bu kaynağın koşulları:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Burada adı geçen kaynaklardan, okuma ve inceleme amacıyla gösterilir. EveryApp hiçbir metnin doğruluğunu onaylamaz: önemli olan her konuda basılı bir nüshaya bakın veya o geleneğin bir öğretmenine danışın.

Metindeki bir hatayı bildirBir hak sorununu bildir