Ang 310
1 ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥
2 ਸਲੋਕ ਮਃ ੪ ॥
3 ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥
4 ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥
5 ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥
6 ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥
7 ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥
8 ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥
9 ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
10 ਮਃ ੪ ॥
11 ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
12 ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
13 ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
14 ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
15 ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥
16 ਪਉੜੀ ॥
17 ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
18 ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥
19 ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥
20 ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥
21 ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥
22 ਸਲੋਕ ਮਃ ੪ ॥
23 ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥
24 ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥
25 ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥
26 ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥
27 ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥
28 ਮਃ ੪ ॥
29 ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥
30 ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥
31 ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥
32 ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥
33 ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥
34 ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥
35 ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥
36 ਪਉੜੀ ॥
37 ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥
38 ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥