Sri Guru Granth Sahib Ji

Ang 453

Çeviriyi değiştir

1 ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥

2 ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥

3 ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥

4 ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥

5 ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥

6 ਆਸਾ ਮਹਲਾ ੫ ॥

7 ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥

8 ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥

9 ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥

10 ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥

11 ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥

12 ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥

13 ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥

14 ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥

15 ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥

16 ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥

17 ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥

18 ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥

19 ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥

20 ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥

21 ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥

22 ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥

23 ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥

24 ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥

25 ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥

26 ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥

27 ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥

28 ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥

29 ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥

30 ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

31 ਆਸਾ ਛੰਤ ਮਹਲਾ ੫ ਘਰੁ ੪ ॥

32 ੴ ਸਤਿਗੁਰ ਪ੍ਰਸਾਦਿ ॥

33 ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥

34 ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥

35 ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥

36 ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Sürüm: Shabad OS database v5.0.0-next.0. Kaynak

Sri Guru Granth Sahib Ji, 1,430 Angs in Gurmukhi.

Shabad OS bu Gurmukhi metni kamu malı olarak tanımlar. Bu, gönüllülerinin beyanıdır, hukuki veya dini bir karar değildir. SGPC, Akal Takht ve diğer Sih kuruluşları bu uygulamayı incelemedi veya onaylamadı; uygulama hiçbir Sih kurumundan da gelmiyor. İbadet veya paath için bir saroop'u ya da sangat'ınızın güvendiği bir kaynağı izleyin.

Bu kaynağın koşulları:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Burada adı geçen kaynaklardan, okuma ve inceleme amacıyla gösterilir. EveryApp hiçbir metnin doğruluğunu onaylamaz: önemli olan her konuda basılı bir nüshaya bakın veya o geleneğin bir öğretmenine danışın.

Metindeki bir hatayı bildirBir hak sorununu bildir