Ang 605
1 ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥
2 ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥
3 ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
4 ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥
5 ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥
6 ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥
7 ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥
8 ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥
9 ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥
10 ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥
11 ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥
12 ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥
13 ਸੋਰਠਿ ਮਹਲਾ ੪ ॥
14 ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥
15 ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥
16 ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥
17 ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥
18 ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ॥ ਰਹਾਉ ॥
19 ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥
20 ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥
21 ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥
22 ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥
23 ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥
24 ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
25 ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥
26 ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
27 ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
28 ਸੋਰਠਿ ਮਹਲਾ ੪ ॥
29 ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥
30 ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥
31 ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
32 ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
33 ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
34 ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥
35 ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥
36 ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥