Ang 633
1 ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
2 ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥
3 ਸੋਰਠਿ ਮਹਲਾ ੯ ॥
4 ਰੇ ਨਰ ਇਹ ਸਾਚੀ ਜੀਅ ਧਾਰਿ ॥
5 ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥
6 ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥
7 ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥
8 ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
9 ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥
10 ਸੋਰਠਿ ਮਹਲਾ ੯ ॥
11 ਇਹ ਜਗਿ ਮੀਤੁ ਨ ਦੇਖਿਓ ਕੋਈ ॥
12 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
13 ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥
14 ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
15 ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥
16 ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥
17 ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥
18 ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
19 ਸੋਰਠਿ ਮਹਲਾ ੯ ॥
20 ਮਨ ਰੇ ਗਹਿਓ ਨ ਗੁਰ ਉਪਦੇਸੁ ॥
21 ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥
22 ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
23 ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥
24 ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
25 ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥
26 ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
27 ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥
28 ਸੋਰਠਿ ਮਹਲਾ ੯ ॥
29 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
30 ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥
31 ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥
32 ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥
33 ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥
34 ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥
35 ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥
36 ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥