Ang 64
1 ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥
2 ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥
3 ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥
4 ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥
5 ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥
6 ਸਿਰੀਰਾਗੁ ਮਹਲਾ ੧ ਘਰੁ ੨ ॥
7 ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
8 ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
9 ਦੁਨੀਆ ਕੈਸਿ ਮੁਕਾਮੇ ॥
10 ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
11 ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥
12 ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
13 ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥
14 ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
15 ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥
16 ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
17 ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥
18 ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
19 ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥
20 ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
21 ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥
22 ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
23 ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥
24 ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥
25 ਮਹਲੇ ਪਹਿਲੇ ਸਤਾਰਹ ਅਸਟਪਦੀਆ ॥
26 ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ॥
27 ੴ ਸਤਿਗੁਰ ਪ੍ਰਸਾਦਿ ॥
28 ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
29 ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥
30 ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥
31 ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
32 ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
33 ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥
34 ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
35 ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥
36 ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥