Ang 644
1 ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
2 ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
3 ਮਃ ੩ ॥
4 ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
5 ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
6 ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
7 ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
8 ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
9 ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥
10 ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
11 ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
12 ਪਉੜੀ ॥
13 ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
14 ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥
15 ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
16 ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥
17 ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
18 ਸਲੋਕੁ ਮਃ ੩ ॥
19 ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥
20 ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥
21 ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥
22 ਮਃ ੩ ॥
23 ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥
24 ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥
25 ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥
26 ਪਉੜੀ ॥
27 ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥
28 ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥
29 ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥
30 ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥
31 ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥
32 ਸਲੋਕੁ ਮਃ ੩ ॥
33 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥
34 ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥
35 ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥
36 ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
37 ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
38 ਮਃ ੩ ॥
39 ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥
40 ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥
41 ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥
42 ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥
43 ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥