Ang 866
1 ਗੁਰ ਕੇ ਚਰਨ ਕਮਲ ਨਮਸਕਾਰਿ ॥
2 ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥
3 ਹੋਇ ਰਹੀਐ ਸਗਲ ਕੀ ਰੀਨਾ ॥
4 ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥
5 ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ ॥
6 ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥
7 ਆਠ ਪਹਰ ਹਰਿ ਕੇ ਗੁਣ ਗਾਉ ॥
8 ਜੀਅ ਪ੍ਰਾਨ ਕੋ ਇਹੈ ਸੁਆਉ ॥
9 ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥
10 ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥
11 ਜਿਨਿ ਤੂੰ ਕੀਆ ਤਿਸ ਕਉ ਜਾਨੁ ॥
12 ਆਗੈ ਦਰਗਹ ਪਾਵੈ ਮਾਨੁ ॥
13 ਮਨੁ ਤਨੁ ਨਿਰਮਲ ਹੋਇ ਨਿਹਾਲੁ ॥
14 ਰਸਨਾ ਨਾਮੁ ਜਪਤ ਗੋਪਾਲ ॥੩॥
15 ਕਰਿ ਕਿਰਪਾ ਮੇਰੇ ਦੀਨ ਦਇਆਲਾ ॥
16 ਸਾਧੂ ਕੀ ਮਨੁ ਮੰਗੈ ਰਵਾਲਾ ॥
17 ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥
18 ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥
19 ਗੋਂਡ ਮਹਲਾ ੫ ॥
20 ਧੂਪ ਦੀਪ ਸੇਵਾ ਗੋਪਾਲ ॥
21 ਅਨਿਕ ਬਾਰ ਬੰਦਨ ਕਰਤਾਰ ॥
22 ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥
23 ਗੁਰ ਸੁਪ੍ਰਸੰਨ ਭਏ ਵਡਭਾਗਿ ॥੧॥
24 ਆਠ ਪਹਰ ਗਾਈਐ ਗੋਬਿੰਦੁ ॥
25 ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥
26 ਹਰਿ ਗੁਣ ਰਮਤ ਭਏ ਆਨੰਦ ॥
27 ਪਾਰਬ੍ਰਹਮ ਪੂਰਨ ਬਖਸੰਦ ॥
28 ਕਰਿ ਕਿਰਪਾ ਜਨ ਸੇਵਾ ਲਾਏ ॥
29 ਜਨਮ ਮਰਣ ਦੁਖ ਮੇਟਿ ਮਿਲਾਏ ॥੨॥
30 ਕਰਮ ਧਰਮ ਇਹੁ ਤਤੁ ਗਿਆਨੁ ॥
31 ਸਾਧਸੰਗਿ ਜਪੀਐ ਹਰਿ ਨਾਮੁ ॥
32 ਸਾਗਰ ਤਰਿ ਬੋਹਿਥ ਪ੍ਰਭ ਚਰਣ ॥
33 ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥
34 ਰਾਖਿ ਲੀਏ ਅਪਨੀ ਕਿਰਪਾ ਧਾਰਿ ॥
35 ਪੰਚ ਦੂਤ ਭਾਗੇ ਬਿਕਰਾਲ ॥
36 ਜੂਐ ਜਨਮੁ ਨ ਕਬਹੂ ਹਾਰਿ ॥
37 ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
38 ਗੋਂਡ ਮਹਲਾ ੫ ॥
39 ਕਰਿ ਕਿਰਪਾ ਸੁਖ ਅਨਦ ਕਰੇਇ ॥
40 ਬਾਲਕ ਰਾਖਿ ਲੀਏ ਗੁਰਦੇਵਿ ॥
41 ਪ੍ਰਭ ਕਿਰਪਾਲ ਦਇਆਲ ਗੋੁਬਿੰਦ ॥
42 ਜੀਅ ਜੰਤ ਸਗਲੇ ਬਖਸਿੰਦ ॥੧॥
43 ਤੇਰੀ ਸਰਣਿ ਪ੍ਰਭ ਦੀਨ ਦਇਆਲ ॥
44 ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥
45 ਪ੍ਰਭ ਦਇਆਲ ਦੂਸਰ ਕੋਈ ਨਾਹੀ ॥
46 ਘਟ ਘਟ ਅੰਤਰਿ ਸਰਬ ਸਮਾਹੀ ॥
47 ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥
48 ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੈ ॥੨॥
49 ਅਉਖਧ ਕੋਟਿ ਸਿਮਰਿ ਗੋਬਿੰਦ ॥
50 ਤੰਤੁ ਮੰਤੁ ਭਜੀਐ ਭਗਵੰਤ ॥
51 ਰੋਗ ਸੋਗ ਮਿਟੇ ਪ੍ਰਭ ਧਿਆਏ ॥
52 ਮਨ ਬਾਂਛਤ ਪੂਰਨ ਫਲ ਪਾਏ ॥੩॥
53 ਕਰਨ ਕਾਰਨ ਸਮਰਥ ਦਇਆਰ ॥
54 ਸਰਬ ਨਿਧਾਨ ਮਹਾ ਬੀਚਾਰ ॥
55 ਨਾਨਕ ਬਖਸਿ ਲੀਏ ਪ੍ਰਭਿ ਆਪਿ ॥
56 ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥
57 ਗੋਂਡ ਮਹਲਾ ੫ ॥
58 ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥