Ang 1080
1 ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥
2 ਮਾਰੂ ਮਹਲਾ ੫ ॥
3 ਪ੍ਰਭ ਸਮਰਥ ਸਰਬ ਸੁਖ ਦਾਨਾ ॥
4 ਸਿਮਰਉ ਨਾਮੁ ਹੋਹੁ ਮਿਹਰਵਾਨਾ ॥
5 ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥
6 ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥
7 ਜਨਮ ਜਨਮ ਕੀ ਮੈਲੁ ਮਿਟਾਵਉ ॥
8 ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥
9 ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥
10 ਏਕਾ ਓਟ ਤਜਉ ਬਿਖੁ ਕਾਮੀ ॥
11 ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥
12 ਰਸਨਾ ਗੁਣ ਗਾਵੈ ਹਰਿ ਤੇਰੇ ॥
13 ਮਿਟਹਿ ਕਮਾਤੇ ਅਵਗੁਣ ਮੇਰੇ ॥
14 ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥
15 ਚਰਨ ਕਮਲ ਜਪਿ ਬੋਹਿਥਿ ਚਰੀਐ ॥
16 ਸੰਤਸੰਗਿ ਮਿਲਿ ਸਾਗਰੁ ਤਰੀਐ ॥
17 ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥
18 ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥
19 ਕ੍ਰਿਪਾ ਨਿਧਾਨ ਦੀਨ ਦਇਆਲਾ ॥
20 ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥
21 ਮਨੁ ਤਨੁ ਅਰਪਿ ਧਰੀ ਹਰਿ ਆਗੈ ॥
22 ਜਨਮ ਜਨਮ ਕਾ ਸੋਇਆ ਜਾਗੈ ॥
23 ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥
24 ਜਲਿ ਥਲਿ ਪੂਰਨ ਅੰਤਰਜਾਮੀ ॥
25 ਘਟਿ ਘਟਿ ਰਵਿਆ ਅਛਲ ਸੁਆਮੀ ॥
26 ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥
27 ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥
28 ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥
29 ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥
30 ਛਾਤੀ ਸੀਤਲ ਮਨੁ ਤਨੁ ਠੰਢਾ ॥
31 ਜਨਮ ਮਰਣ ਕੀ ਮਿਟਵੀ ਡੰਝਾ ॥
32 ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥
33 ਏਕੋ ਏਕੁ ਰਵਿਆ ਸਭ ਠਾਈ ॥
34 ਤਿਸੁ ਬਿਨੁ ਦੂਜਾ ਕੋਈ ਨਾਹੀ ॥
35 ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥
36 ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥
37 ਗੁਰੁ ਕਰਤਾ ਗੁਰੁ ਸਦ ਬਖਸੰਦੁ ॥
38 ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥
39 ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥
40 ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥
41 ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥
42 ਜਾਚਕੁ ਜਾਚੈ ਤੁਮਹਿ ਅਰਾਧੈ ॥
43 ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥
44 ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥