Sri Guru Granth Sahib Ji

Ang 1109

Змінити переклад

1 ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥

2 ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥

3 ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥

4 ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥

5 ਦੀਪਕੁ ਸਹਜਿ ਬਲੈ ਤਤਿ ਜਲਾਇਆ ॥

6 ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥

7 ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥

8 ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥

9 ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥

10 ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥

11 ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥

12 ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥

13 ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥

14 ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥

15 ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

16 ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥

17 ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥

18 ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰਸਬਦੀ ਰੰਗੁ ਮਾਣੀ ॥

19 ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥

20 ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥

21 ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥

22 ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥

23 ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥

24 ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥

25 ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥

26 ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥

27 ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

28 ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥

29 ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥

30 ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥

31 ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥

32 ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥

33 ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥

34 ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥

35 ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥

36 ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥

37 ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥

38 ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версія: Shabad OS database v5.0.0-next.0. Джерело

Sri Guru Granth Sahib Ji, 1,430 Angs in Gurmukhi.

Shabad OS вважає цей текст на гурмукхі суспільним надбанням. Це заява її волонтерів, а не правове чи релігійне рішення. SGPC, Акал Тахт та інші сикхські організації не розглядали й не схвалювали цей застосунок, і він не походить від жодної сикхської установи. Для богослужіння або паатху звертайтеся до сарупа чи джерела, якому довіряє ваш сангат.

Умови цього джерела:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для читання й вивчення за джерелами, названими тут. EveryApp не засвідчує жодного тексту: у всьому, що має значення, звіряйтеся з друкованим виданням або запитайте вчителя цієї традиції.

Повідомити про помилку в текстіПовідомити про порушення прав