Ang 1130
1 ਗਿਆਨ ਅੰਜਨੁ ਸਤਿਗੁਰ ਤੇ ਹੋਇ ॥
2 ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥
3 ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥
4 ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
5 ਭੈਰਉ ਮਹਲਾ ੩ ਘਰੁ ੨ ॥
6 ੴ ਸਤਿਗੁਰ ਪ੍ਰਸਾਦਿ ॥
7 ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥
8 ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥
9 ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥
10 ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥
11 ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥
12 ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥
13 ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥
14 ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥
15 ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥
16 ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥
17 ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥
18 ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥
19 ਭੈਰਉ ਮਹਲਾ ੩ ॥
20 ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
21 ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰਸਬਦੀ ਵੀਚਾਰਾ ॥੧॥
22 ਹਰਿ ਜੀਉ ਸਤਸੰਗਤਿ ਮੇਲਾਇ ॥
23 ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥
24 ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥
25 ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥
26 ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥
27 ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥
28 ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥
29 ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
30 ਭੈਰਉ ਮਹਲਾ ੩ ॥
31 ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥
32 ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥
33 ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥
34 ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥
35 ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥