Ang 1172
1 ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥
2 ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
3 ਬਸੰਤੁ ਮਹਲਾ ੩ ਘਰੁ ੧ ਦੁਤੁਕੇ ॥
4 ੴ ਸਤਿਗੁਰ ਪ੍ਰਸਾਦਿ ॥
5 ਮਾਹਾ ਰੁਤੀ ਮਹਿ ਸਦ ਬਸੰਤੁ ॥
6 ਜਿਤੁ ਹਰਿਆ ਸਭੁ ਜੀਅ ਜੰਤੁ ॥
7 ਕਿਆ ਹਉ ਆਖਾ ਕਿਰਮ ਜੰਤੁ ॥
8 ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥
9 ਤੈ ਸਾਹਿਬ ਕੀ ਕਰਹਿ ਸੇਵ ॥
10 ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
11 ਕਰਮੁ ਹੋਵੈ ਤਾਂ ਸੇਵਾ ਕਰੈ ॥
12 ਗੁਰ ਪਰਸਾਦੀ ਜੀਵਤ ਮਰੈ ॥
13 ਅਨਦਿਨੁ ਸਾਚੁ ਨਾਮੁ ਉਚਰੈ ॥
14 ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥
15 ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥
16 ਸੰਸਾਰ ਬਿਰਖ ਕਉ ਦੁਇ ਫਲ ਲਾਏ ॥
17 ਆਪੇ ਕਰਤਾ ਕਰੇ ਕਰਾਏ ॥
18 ਜੋ ਤਿਸੁ ਭਾਵੈ ਤਿਸੈ ਖਵਾਏ ॥੩॥
19 ਨਾਨਕ ਜਿਸ ਨੋ ਨਦਰਿ ਕਰੇਇ ॥
20 ਅੰਮ੍ਰਿਤ ਨਾਮੁ ਆਪੇ ਦੇਇ ॥
21 ਬਿਖਿਆ ਕੀ ਬਾਸਨਾ ਮਨਹਿ ਕਰੇਇ ॥
22 ਅਪਣਾ ਭਾਣਾ ਆਪਿ ਕਰੇਇ ॥੪॥੧॥
23 ਬਸੰਤੁ ਮਹਲਾ ੩ ॥
24 ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥
25 ਦਇਆ ਕਰਹੁ ਪ੍ਰਭ ਦੀਨ ਦਇਆਲਾ ॥
26 ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥
27 ਜਿਉ ਭਾਵੈ ਤਿਉ ਰਾਖੈ ਸੋਇ ॥੧॥
28 ਗੁਰ ਗੋਪਾਲ ਮੇਰੈ ਮਨਿ ਭਾਏ ॥
29 ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥
30 ਇਹੁ ਮਨੁ ਲੋਭੀ ਲੋਭਿ ਲੁਭਾਨਾ ॥
31 ਰਾਮ ਬਿਸਾਰਿ ਬਹੁਰਿ ਪਛੁਤਾਨਾ ॥
32 ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥
33 ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥
34 ਪਉਣ ਪਾਣੀ ਕੀ ਇਹ ਦੇਹ ਸਰੀਰਾ ॥
35 ਹਉਮੈ ਰੋਗੁ ਕਠਿਨ ਤਨਿ ਪੀਰਾ ॥
36 ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥
37 ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥
38 ਚਾਰਿ ਨਦੀਆ ਅਗਨੀ ਤਨਿ ਚਾਰੇ ॥
39 ਤ੍ਰਿਸਨਾ ਜਲਤ ਜਲੇ ਅਹੰਕਾਰੇ ॥
40 ਗੁਰਿ ਰਾਖੇ ਵਡਭਾਗੀ ਤਾਰੇ ॥
41 ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥
42 ਬਸੰਤੁ ਮਹਲਾ ੩ ॥
43 ਹਰਿ ਸੇਵੇ ਸੋ ਹਰਿ ਕਾ ਲੋਗੁ ॥
44 ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥
45 ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥
46 ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥
47 ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥
48 ਸਾਚੁ ਸਮੑਾਲਹਿ ਸਾਚਿ ਸਮਾਹਿ ॥੧॥ ਰਹਾਉ ॥
49 ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥
50 ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥
51 ਹਰਿ ਆਪੇ ਜਨ ਲੀਏ ਲਾਇ ॥
52 ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥