Sri Guru Granth Sahib Ji

Ang 1290

Змінити переклад

1 ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥

2 ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥

3 ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

4 ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥

5 ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥

6 ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥

7 ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥

8 ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

9 ਮਾਸੁ ਪੁਰਾਣੀ ਮਾਸੁ ਕਤੇਬਂ‍ੀ ਚਹੁ ਜੁਗਿ ਮਾਸੁ ਕਮਾਣਾ ॥

10 ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥

11 ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥

12 ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥

13 ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥

14 ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥

15 ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥

16 ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥

17 ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥

18 ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

19 ਪਉੜੀ ॥

20 ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥

21 ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥

22 ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥

23 ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥

24 ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥

25 ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥

26 ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥

27 ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

28 ਸਲੋਕ ਮਃ ੧ ॥

29 ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥

30 ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥

31 ਮਃ ੨ ॥

32 ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥

33 ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥

34 ਪਉੜੀ ॥

35 ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥

36 ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥

37 ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥

38 ਜਰੁ ਜਰਵਾਣਾ ਕੰਨੑਿ ਚੜਿਆ ਨਚਸੀ ॥

39 ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥

40 ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥

41 ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥

42 ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версія: Shabad OS database v5.0.0-next.0. Джерело

Sri Guru Granth Sahib Ji, 1,430 Angs in Gurmukhi.

Shabad OS вважає цей текст на гурмукхі суспільним надбанням. Це заява її волонтерів, а не правове чи релігійне рішення. SGPC, Акал Тахт та інші сикхські організації не розглядали й не схвалювали цей застосунок, і він не походить від жодної сикхської установи. Для богослужіння або паатху звертайтеся до сарупа чи джерела, якому довіряє ваш сангат.

Умови цього джерела:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для читання й вивчення за джерелами, названими тут. EveryApp не засвідчує жодного тексту: у всьому, що має значення, звіряйтеся з друкованим виданням або запитайте вчителя цієї традиції.

Повідомити про помилку в текстіПовідомити про порушення прав