Ang 1303
1 ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥
2 ਕਾਨੜਾ ਮਹਲਾ ੫ ॥
3 ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥
4 ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥
5 ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥
6 ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥
7 ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥
8 ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
9 ਕਾਨੜਾ ਮਹਲਾ ੫ ॥
10 ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥
11 ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥
12 ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥
13 ਜਤ ਕਤ ਪੇਖਉ ਤੁਮਰੀ ਸਰਨਾ ॥੧॥
14 ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥
15 ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
16 ਕਾਨੜਾ ਮਹਲਾ ੫ ॥
17 ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥
18 ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥
19 ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥
20 ਚਰਨ ਸੰਤਨ ਕੈ ਮਾਥਾ ਮੇਰੋ ॥੧॥
21 ਪਾਰਬ੍ਰਹਮ ਕਉ ਸਿਮਰਹੁ ਮਨਾਂ ॥
22 ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥
23 ਕਾਨੜਾ ਮਹਲਾ ੫ ॥
24 ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥
25 ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥
26 ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥
27 ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥
28 ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥
29 ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
30 ਕਾਨੜਾ ਮਹਲਾ ੫ ॥
31 ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
32 ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥
33 ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥
34 ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
35 ਕਾਨੜਾ ਮਹਲਾ ੫ ॥
36 ਜੀਅ ਪ੍ਰਾਨ ਮਾਨ ਦਾਤਾ ॥
37 ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥
38 ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥
39 ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥