Ang 1342
1 ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ ॥
2 ੴ ਸਤਿਗੁਰ ਪ੍ਰਸਾਦਿ ॥
3 ਦੁਬਿਧਾ ਬਉਰੀ ਮਨੁ ਬਉਰਾਇਆ ॥
4 ਝੂਠੈ ਲਾਲਚਿ ਜਨਮੁ ਗਵਾਇਆ ॥
5 ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥
6 ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥
7 ਨਾ ਮਨੁ ਮਰੈ ਨ ਮਾਇਆ ਮਰੈ ॥
8 ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥
9 ਮਾਇਆ ਸੰਚਿ ਰਾਜੇ ਅਹੰਕਾਰੀ ॥
10 ਮਾਇਆ ਸਾਥਿ ਨ ਚਲੈ ਪਿਆਰੀ ॥
11 ਮਾਇਆ ਮਮਤਾ ਹੈ ਬਹੁ ਰੰਗੀ ॥
12 ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥
13 ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥
14 ਜੈਸੀ ਮਨਸਾ ਤੈਸੀ ਦਸਾ ॥
15 ਜੈਸਾ ਕਰਮੁ ਤੈਸੀ ਲਿਵ ਲਾਵੈ ॥
16 ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥
17 ਰਾਗਿ ਨਾਦਿ ਮਨੁ ਦੂਜੈ ਭਾਇ ॥
18 ਅੰਤਰਿ ਕਪਟੁ ਮਹਾ ਦੁਖੁ ਪਾਇ ॥
19 ਸਤਿਗੁਰੁ ਭੇਟੈ ਸੋਝੀ ਪਾਇ ॥
20 ਸਚੈ ਨਾਮਿ ਰਹੈ ਲਿਵ ਲਾਇ ॥੪॥
21 ਸਚੈ ਸਬਦਿ ਸਚੁ ਕਮਾਵੈ ॥
22 ਸਚੀ ਬਾਣੀ ਹਰਿ ਗੁਣ ਗਾਵੈ ॥
23 ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥
24 ਤਾ ਦਰਿ ਸਾਚੈ ਸੋਭਾ ਪਾਵੈ ॥੫॥
25 ਗੁਰ ਸੇਵਾ ਬਿਨੁ ਭਗਤਿ ਨ ਹੋਈ ॥
26 ਅਨੇਕ ਜਤਨ ਕਰੈ ਜੇ ਕੋਈ ॥
27 ਹਉਮੈ ਮੇਰਾ ਸਬਦੇ ਖੋਈ ॥
28 ਨਿਰਮਲ ਨਾਮੁ ਵਸੈ ਮਨਿ ਸੋਈ ॥੬॥
29 ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥
30 ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥
31 ਸਬਦੇ ਨਾਮੁ ਰਖੈ ਉਰਿ ਧਾਰਿ ॥
32 ਸਬਦੇ ਗਤਿ ਮਤਿ ਮੋਖ ਦੁਆਰੁ ॥੭॥
33 ਅਵਰੁ ਨਾਹੀ ਕਰਿ ਦੇਖਣਹਾਰੋ ॥
34 ਸਾਚਾ ਆਪਿ ਅਨੂਪੁ ਅਪਾਰੋ ॥
35 ਰਾਮ ਨਾਮ ਊਤਮ ਗਤਿ ਹੋਈ ॥
36 ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥
37 ਪ੍ਰਭਾਤੀ ਮਹਲਾ ੧ ॥
38 ਮਾਇਆ ਮੋਹਿ ਸਗਲ ਜਗੁ ਛਾਇਆ ॥
39 ਕਾਮਣਿ ਦੇਖਿ ਕਾਮਿ ਲੋਭਾਇਆ ॥
40 ਸੁਤ ਕੰਚਨ ਸਿਉ ਹੇਤੁ ਵਧਾਇਆ ॥
41 ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥
42 ਐਸਾ ਜਾਪੁ ਜਪਉ ਜਪਮਾਲੀ ॥
43 ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥
44 ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥
45 ਸਾਚ ਸਬਦਿ ਤੁਝ ਮਾਹਿ ਸਮਾਇਆ ॥
46 ਆਵਾ ਗਉਣੁ ਤੁਧੁ ਆਪਿ ਰਚਾਇਆ ॥
47 ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥
48 ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥
49 ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥
50 ਸਗਲ ਸਰੋਵਰ ਜੋਤਿ ਸਮਾਣੀ ॥
51 ਆਨਦ ਰੂਪ ਵਿਟਹੁ ਕੁਰਬਾਣੀ ॥੩॥
52 ਭਾਉ ਭਗਤਿ ਗੁਰਮਤੀ ਪਾਏ ॥
53 ਹਉਮੈ ਵਿਚਹੁ ਸਬਦਿ ਜਲਾਏ ॥