Ang 286
1 ਤਾ ਕਉ ਰਾਖਤ ਦੇ ਕਰਿ ਹਾਥ ॥
2 ਮਾਨਸ ਜਤਨ ਕਰਤ ਬਹੁ ਭਾਤਿ ॥
3 ਤਿਸ ਕੇ ਕਰਤਬ ਬਿਰਥੇ ਜਾਤਿ ॥
4 ਮਾਰੈ ਨ ਰਾਖੈ ਅਵਰੁ ਨ ਕੋਇ ॥
5 ਸਰਬ ਜੀਆ ਕਾ ਰਾਖਾ ਸੋਇ ॥
6 ਕਾਹੇ ਸੋਚ ਕਰਹਿ ਰੇ ਪ੍ਰਾਣੀ ॥
7 ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥
8 ਬਾਰੰ ਬਾਰ ਬਾਰ ਪ੍ਰਭੁ ਜਪੀਐ ॥
9 ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
10 ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥
11 ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
12 ਨਾਮੁ ਧਨੁ ਨਾਮੋ ਰੂਪੁ ਰੰਗੁ ॥
13 ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
14 ਨਾਮ ਰਸਿ ਜੋ ਜਨ ਤ੍ਰਿਪਤਾਨੇ ॥
15 ਮਨ ਤਨ ਨਾਮਹਿ ਨਾਮਿ ਸਮਾਨੇ ॥
16 ਊਠਤ ਬੈਠਤ ਸੋਵਤ ਨਾਮ ॥
17 ਕਹੁ ਨਾਨਕ ਜਨ ਕੈ ਸਦ ਕਾਮ ॥੬॥
18 ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥
19 ਪ੍ਰਭਿ ਅਪਨੈ ਜਨ ਕੀਨੀ ਦਾਤਿ ॥
20 ਕਰਹਿ ਭਗਤਿ ਆਤਮ ਕੈ ਚਾਇ ॥
21 ਪ੍ਰਭ ਅਪਨੇ ਸਿਉ ਰਹਹਿ ਸਮਾਇ ॥
22 ਜੋ ਹੋਆ ਹੋਵਤ ਸੋ ਜਾਨੈ ॥
23 ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
24 ਤਿਸ ਕੀ ਮਹਿਮਾ ਕਉਨ ਬਖਾਨਉ ॥
25 ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
26 ਆਠ ਪਹਰ ਪ੍ਰਭ ਬਸਹਿ ਹਜੂਰੇ ॥
27 ਕਹੁ ਨਾਨਕ ਸੇਈ ਜਨ ਪੂਰੇ ॥੭॥
28 ਮਨ ਮੇਰੇ ਤਿਨ ਕੀ ਓਟ ਲੇਹਿ ॥
29 ਮਨੁ ਤਨੁ ਅਪਨਾ ਤਿਨ ਜਨ ਦੇਹਿ ॥
30 ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥
31 ਸੋ ਜਨੁ ਸਰਬ ਥੋਕ ਕਾ ਦਾਤਾ ॥
32 ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥
33 ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
34 ਅਵਰ ਸਿਆਨਪ ਸਗਲੀ ਛਾਡੁ ॥
35 ਤਿਸੁ ਜਨ ਕੀ ਤੂ ਸੇਵਾ ਲਾਗੁ ॥
36 ਆਵਨੁ ਜਾਨੁ ਨ ਹੋਵੀ ਤੇਰਾ ॥
37 ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥
38 ਸਲੋਕੁ ॥
39 ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
40 ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
41 ਅਸਟਪਦੀ ॥
42 ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
43 ਸੇਵਕ ਕਉ ਗੁਰੁ ਸਦਾ ਦਇਆਲ ॥
44 ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
45 ਗੁਰ ਬਚਨੀ ਹਰਿ ਨਾਮੁ ਉਚਰੈ ॥
46 ਸਤਿਗੁਰੁ ਸਿਖ ਕੇ ਬੰਧਨ ਕਾਟੈ ॥
47 ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
48 ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
49 ਗੁਰ ਕਾ ਸਿਖੁ ਵਡਭਾਗੀ ਹੇ ॥
50 ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
51 ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
52 ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥
53 ਗੁਰ ਕੀ ਆਗਿਆ ਮਨ ਮਹਿ ਸਹੈ ॥
54 ਆਪਸ ਕਉ ਕਰਿ ਕਛੁ ਨ ਜਨਾਵੈ ॥
55 ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
56 ਮਨੁ ਬੇਚੈ ਸਤਿਗੁਰ ਕੈ ਪਾਸਿ ॥
57 ਤਿਸੁ ਸੇਵਕ ਕੇ ਕਾਰਜ ਰਾਸਿ ॥
58 ਸੇਵਾ ਕਰਤ ਹੋਇ ਨਿਹਕਾਮੀ ॥
59 ਤਿਸ ਕਉ ਹੋਤ ਪਰਾਪਤਿ ਸੁਆਮੀ ॥