Ang 355
1 ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
2 ਆਸਾ ਮਹਲਾ ੧ ॥
3 ਕਾਇਆ ਬ੍ਰਹਮਾ ਮਨੁ ਹੈ ਧੋਤੀ ॥
4 ਗਿਆਨੁ ਜਨੇਊ ਧਿਆਨੁ ਕੁਸਪਾਤੀ ॥
5 ਹਰਿ ਨਾਮਾ ਜਸੁ ਜਾਚਉ ਨਾਉ ॥
6 ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥
7 ਪਾਂਡੇ ਐਸਾ ਬ੍ਰਹਮ ਬੀਚਾਰੁ ॥
8 ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥
9 ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥
10 ਧੋਤੀ ਟਿਕਾ ਨਾਮੁ ਸਮਾਲਿ ॥
11 ਐਥੈ ਓਥੈ ਨਿਬਹੀ ਨਾਲਿ ॥
12 ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥
13 ਪੂਜਾ ਪ੍ਰੇਮ ਮਾਇਆ ਪਰਜਾਲਿ ॥
14 ਏਕੋ ਵੇਖਹੁ ਅਵਰੁ ਨ ਭਾਲਿ ॥
15 ਚੀਨੑੈ ਤਤੁ ਗਗਨ ਦਸ ਦੁਆਰ ॥
16 ਹਰਿ ਮੁਖਿ ਪਾਠ ਪੜੈ ਬੀਚਾਰ ॥੩॥
17 ਭੋਜਨੁ ਭਾਉ ਭਰਮੁ ਭਉ ਭਾਗੈ ॥
18 ਪਾਹਰੂਅਰਾ ਛਬਿ ਚੋਰੁ ਨ ਲਾਗੈ ॥
19 ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥
20 ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥
21 ਆਚਾਰੀ ਨਹੀ ਜੀਤਿਆ ਜਾਇ ॥
22 ਪਾਠ ਪੜੈ ਨਹੀ ਕੀਮਤਿ ਪਾਇ ॥
23 ਅਸਟ ਦਸੀ ਚਹੁ ਭੇਦੁ ਨ ਪਾਇਆ ॥
24 ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥
25 ਆਸਾ ਮਹਲਾ ੧ ॥
26 ਸੇਵਕੁ ਦਾਸੁ ਭਗਤੁ ਜਨੁ ਸੋਈ ॥
27 ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥
28 ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥
29 ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
30 ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥
31 ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
32 ਸਚਾ ਅਰਜੁ ਸਚੀ ਅਰਦਾਸਿ ॥
33 ਮਹਲੀ ਖਸਮੁ ਸੁਣੇ ਸਾਬਾਸਿ ॥
34 ਸਚੈ ਤਖਤਿ ਬੁਲਾਵੈ ਸੋਇ ॥
35 ਦੇ ਵਡਿਆਈ ਕਰੇ ਸੁ ਹੋਇ ॥੨॥
36 ਤੇਰਾ ਤਾਣੁ ਤੂਹੈ ਦੀਬਾਣੁ ॥
37 ਗੁਰ ਕਾ ਸਬਦੁ ਸਚੁ ਨੀਸਾਣੁ ॥
38 ਮੰਨੇ ਹੁਕਮੁ ਸੁ ਪਰਗਟੁ ਜਾਇ ॥
39 ਸਚੁ ਨੀਸਾਣੈ ਠਾਕ ਨ ਪਾਇ ॥੩॥
40 ਪੰਡਿਤ ਪੜਹਿ ਵਖਾਣਹਿ ਵੇਦੁ ॥
41 ਅੰਤਰਿ ਵਸਤੁ ਨ ਜਾਣਹਿ ਭੇਦੁ ॥
42 ਗੁਰ ਬਿਨੁ ਸੋਝੀ ਬੂਝ ਨ ਹੋਇ ॥
43 ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥
44 ਕਿਆ ਹਉ ਆਖਾ ਆਖਿ ਵਖਾਣੀ ॥
45 ਤੂੰ ਆਪੇ ਜਾਣਹਿ ਸਰਬ ਵਿਡਾਣੀ ॥
46 ਨਾਨਕ ਏਕੋ ਦਰੁ ਦੀਬਾਣੁ ॥
47 ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥
48 ਆਸਾ ਮਹਲਾ ੧ ॥
49 ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥
50 ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥
51 ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥
52 ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥
53 ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥
54 ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥