Ang 480
1 ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
2 ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
3 ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
4 ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
5 ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
6 ਆਸਾ ॥
7 ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥
8 ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥
9 ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥
10 ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥
11 ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥
12 ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥
13 ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥
14 ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥
15 ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥
16 ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥
17 ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
18 ਆਸਾ ॥
19 ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
20 ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
21 ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
22 ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
23 ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨੑਾ ॥
24 ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨੑਾ ॥੨॥
25 ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
26 ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
27 ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥
28 ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
29 ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
30 ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
31 ਆਸਾ ਇਕਤੁਕੇ ੪ ॥
32 ਸਰਪਨੀ ਤੇ ਊਪਰਿ ਨਹੀ ਬਲੀਆ ॥
33 ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
34 ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
35 ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
36 ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
37 ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
38 ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
39 ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥