Sri Guru Granth Sahib Ji

Ang 915

Змінити переклад

1 ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥

2 ਦਇਆਲ ਭਏ ਤਾ ਆਏ ਚੀਤਿ ॥

3 ਦਇਆ ਧਾਰੀ ਤਿਨਿ ਧਾਰਣਹਾਰ ॥

4 ਬੰਧਨ ਤੇ ਹੋਈ ਛੁਟਕਾਰ ॥੭॥

5 ਸਭਿ ਥਾਨ ਦੇਖੇ ਨੈਣ ਅਲੋਇ ॥

6 ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

7 ਭ੍ਰਮ ਭੈ ਛੂਟੇ ਗੁਰ ਪਰਸਾਦ ॥

8 ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥

9 ਰਾਮਕਲੀ ਮਹਲਾ ੫ ॥

10 ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥

11 ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥

12 ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥

13 ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥

14 ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥

15 ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥

16 ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥

17 ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥

18 ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥

19 ਰਾਮਕਲੀ ਮਹਲਾ ੫ ਅਸਟਪਦੀ ॥

20 ੴ ਸਤਿਗੁਰ ਪ੍ਰਸਾਦਿ ॥

21 ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥

22 ਮੇਰਾ ਗੁਰੁ ਪਰਮੇਸਰੁ ਸੁਖਦਾਈ ॥

23 ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥

24 ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥

25 ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥

26 ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥

27 ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥

28 ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥

29 ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥

30 ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥

31 ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥

32 ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥

33 ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥

34 ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥

35 ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥

36 ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версія: Shabad OS database v5.0.0-next.0. Джерело

Sri Guru Granth Sahib Ji, 1,430 Angs in Gurmukhi.

Shabad OS вважає цей текст на гурмукхі суспільним надбанням. Це заява її волонтерів, а не правове чи релігійне рішення. SGPC, Акал Тахт та інші сикхські організації не розглядали й не схвалювали цей застосунок, і він не походить від жодної сикхської установи. Для богослужіння або паатху звертайтеся до сарупа чи джерела, якому довіряє ваш сангат.

Умови цього джерела:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для читання й вивчення за джерелами, названими тут. EveryApp не засвідчує жодного тексту: у всьому, що має значення, звіряйтеся з друкованим виданням або запитайте вчителя цієї традиції.

Повідомити про помилку в текстіПовідомити про порушення прав