Ang 1001
1 ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥
2 ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥
3 ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥
4 ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥
5 ਮਾਰੂ ਮਹਲਾ ੫ ॥
6 ਚਰਨ ਕਮਲ ਪ੍ਰਭ ਰਾਖੇ ਚੀਤਿ ॥
7 ਹਰਿ ਗੁਣ ਗਾਵਹ ਨੀਤਾ ਨੀਤ ॥
8 ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥
9 ਆਦਿ ਮਧਿ ਅੰਤਿ ਹੈ ਸੋਊ ॥੧॥
10 ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥
11 ਜਾ ਕੈ ਵਸਿ ਹੈ ਸਗਲ ਸੰਸਾਰੁ ॥
12 ਆਪੇ ਆਪਿ ਆਪਿ ਨਿਰੰਕਾਰੁ ॥
13 ਨਾਨਕ ਗਹਿਓ ਸਾਚਾ ਸੋਇ ॥
14 ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥
15 ਮਾਰੂ ਮਹਲਾ ੫ ਘਰੁ ੩ ॥
16 ੴ ਸਤਿਗੁਰ ਪ੍ਰਸਾਦਿ ॥
17 ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥
18 ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥
19 ਰੇ ਨਰ ਐਸੀ ਕਰਹਿ ਇਆਨਥ ॥
20 ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥
21 ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥
22 ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥
23 ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥
24 ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥
25 ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥
26 ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥
27 ਮਾਰੂ ਮਹਲਾ ੫ ॥
28 ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥
29 ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥
30 ਰੇ ਨਰ ਕਾਇ ਪਰ ਗ੍ਰਿਹਿ ਜਾਇ ॥
31 ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥
32 ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥
33 ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥
34 ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥
35 ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥
36 ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥
37 ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥
38 ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥